ਪਟਿਆਲਾ, 4 ਦਸੰਬਰ 2023 -ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਸਨ ਪਰ ਉਹਨਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਰੋਕ ਲਿਆ ਗਿਆ ਜਿਸ ਕਾਰਨ ਮੁਲਾਕਾਤ ਨਹੀਂ ਹੋ ਸਕੀ। ਜੇਲ੍ਹ ਦੇ ਬਾਹਰ ਮਜੀਠੀਆ ਅਤੇ ਵਲਟੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹਨਾਂ ਨੇ ਹਰ ਤਰ੍ਹਾਂ ਦੀ ਲੋੜੀਂਦੀ ਕਾਰਵਾਈ ਪੂਰੀ ਕਰਕੇ ਹੀ ਇੱਥੇ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ, ਪਰੰਤੂ ਲੱਗਦਾ ਹੈ ਸੂਬਾ ਸਰਕਾਰ ਦੇ ਦਬਾਅ ਪੈਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ।