ਨਵੀਂ ਦਿੱਲੀ, 4 ਦਸੰਬਰ-ਦਿੱਲੀ ਵਿਚ ਮੀਂਹ ਪੈਣ ਦੇ ਬਾਵਜੂਦ ਪ੍ਰਦੂਸ਼ਣ ਵਿਚ ਕੋਈ ਬਦਲਾਅ ਨਹੀਂ ਆਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਪੂਰੇ ਦਿੱਲੀ ਵਿਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿਚ ਜਾਰੀ ਹੈ। ਇਸ ਸੰਬੰਧੀ ਲੋਕਾਂ ਦਾ ਕਹਿਣਾ ਹੈ ਕਿ ਬਾਹਰ ਜਾਣਾ ਤੇ ਅੰਦਰ ਰਹਿਣਾ ਵੀ ਔਖਾ ਹੈ। ਪ੍ਰਦੂਸ਼ਣ ਕਾਰਨ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਮੀਂਹ ਦੇ ਬਾਵਜੂਦ ਪ੍ਰਦੂਸ਼ਣ ਵਿਚ ਕੋਈ ਬਦਲਾਅ ਨਹੀਂ ਆਇਆ ਹੈ।
ਦੂਸਰੇ ਪਾਸੇ ਹੁਣ ਦੇਖਿਆ ਜਾਵੇ ਤਾਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਿਆ ਵੀ ਨਹੀ ਜਾ ਰਿਹਾ ਹੈ।