ਬਠਿੰਡਾ ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤੇ ਜਾਣ ਦਾ ਸਮਾਚਾਰ ਹੈ। ਐਨਕਾਊਂਟਰ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਇਆ ਦਸਿਆ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਨੌਜਵਾਨ ਨੇ ਅੱਜ ਪੁਲਿਸ ਨੂੰ ਦੇਖ ਕੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ ਗਈ।
ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਲੁਟੇਰਾ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।