Breaking
Tue. Jul 15th, 2025

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦੀ ਚੈਕਿੰਗ

ਸਕੂਲਾਂ ’ਚ ਜਨ-ਜਾਗਰੂਕਤਾ ਬੈਨਰ ਤੇ ਸ਼ਿਕਾਇਤ ਬਾਕਸ ਲਗਾਉਣ ਦੇ ਨਿਰਦੇਸ਼

ਜਲੰਧਰ, 5 ਦਸੰਬਰ 2023-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਅੱਜ ਮੰਗਲਵਾਰ ਜਲੰਧਰ ਦੇ ਦੌਰੇ ਦੌਰਾਨ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਕੌਮੀ ਭੋਜਨ ਸੁਰੱਖਿਆ ਐਕਟ ਤਹਿਤ ਪਰੋਸੇ ਜਾਂਦੇ ਖਾਣੇ ਅਤੇ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ ।

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਲਦ ਖਾਂ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਬਾਦਲ ਖਾਂ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਕੋਟ ਬਾਦਲ ਖਾਂ, ਸਰਕਾਰੀ ਹਾਈ ਸਕੂਲ ਰਾਜੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਾਜੋਵਾਲ ਅਤੇ ਹੋਰ ਸਕੂਲਾਂ ਦਾ ਦੌਰਾ ਕਰਦਿਆਂ ਉਥੇ ਬੱਚਿਆਂ ਨੂੰ ਮਿੱਡ-ਡੇ ਮੀਲ ਤਹਿਤ ਦਿੱਤੇ ਜਾਂਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ।

ਇਸ ਦੌਰਾਨ ਕਮਿਸ਼ਨ ਦੇ ਮੈਂਬਰ ਨੇ ਪਿੰਡ ਡੱਲਾ ਤੇ ਕੋਟ ਬਾਦਲ ਖਾਂ ਵਿਖੇ ਆਂਗਣਵਾੜੀ ਕੇਂਦਰਾਂ ’ਤੇ ਲੋੜੀਂਦੇ ਮਾਪਦੰਡਾਂ ਦੀ ਚੈਕਿੰਗ ਕਰਦਿਆਂ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਖੇ ਲੋੜੀਂਦੇ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਖੇ ਸ਼ਿਕਾਇਤ ਬਾਕਸ ਅਤੇ ਜਨ-ਜਾਗਰੂਕਤਾ ਬੈਨਰ ਲਗਾਉਣ ਲਈ ਵੀ ਕਿਹਾ

ਇਸ ਉਪਰੰਤ ਧਾਲੀਵਾਲ ਨੇ ਬਲਾਕ ਨਕੋਦਰ ਦੇ ਪਿੰਡ ਬਜੂਹਾਂ ਕਲਾਂ ਅਤੇ ਮਲਵਾਲ ਦੇ ਰਾਸ਼ਨ ਡਿਪੂਆਂ ’ਤੇ ਜਾ ਕੇ ਕਣਕ ਦੀ ਵੰਡ ਦੀ ਚੈਕਿੰਗ ਕਰਦਿਆਂ ਇਸ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਇਸ ਗੱਲ ’ਤੇ ਵੀ ਸੰਤੁਸ਼ਟੀ ਜ਼ਾਹਰ ਕੀਤੀ ਕਿ ਡਿਪੂਆਂ ’ਤੇ ਲੋੜੀਂਦੀ ਜਾਣਕਾਰੀ ਵਾਲੇ ਬੈਨਰ ਅਤੇ ਸ਼ਿਕਾਇਤ ਬਾਕਸ ਲੱਗੇ ਹੋਏ ਸਨ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਹੈਲਪਲਾਈਨ ਨੰਬਰ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਡ-ਡੇ ਮੀਲ, ਰਾਸ਼ਨ ਆਦਿ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਲਈ ਲੋਕ ਕਮਿਸ਼ਨ ਦੀ ਵੈਬਸਾਈਟ punjabfoodcommission@gmail.com ਜਾਂ ਹੈਲਪਲਾਈਨ ਨੰਬਰ 98767-64545 ’ਤੇ ਸੰਪਰਕ ਕਰ ਸਕਦੇ ਹਨ।

By admin

Related Post

Leave a Reply

Your email address will not be published. Required fields are marked *