ਨਕੋਦਰ 7 ਦਸੰਬਰ 2023- ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਸਵੇਰੇ 11 ਵਜੇ ਨਕੋਦਰ ਗੁਰਦੁਆਰਾ ਸਿੰਘ ਸਭਾ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ 8 ਦਸੰਬਰ ਨੂੰ ਹੈ। ਪਾਰਟੀ ਨੇ ਉਨ੍ਹਾਂ ਦੀ ਯਾਦ ਵਿੱਚ ਪੂਰੇ ਪੰਜਾਬ ਵਿੱਚ ਖੂਨਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਖੂਨਦਾਨ ਕਰਨਾ ਮਨੁੱਖਤਾ ਲਈ ਬਹੁਤ ਵੱਡੀ ਸੇਵਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਇਹ ਸਮਾਗਮ ਉਨ੍ਹਾਂ ਦੀ ਸੇਵਾ ਅਤੇ ਸਮਰਪਣ ਦੇ ਜੀਵਨ ਨੂੰ ਯਾਦ ਕਰਨ ਲਈ ਆਯੋਜਿਤ ਕਰ ਰਿਹਾ ਹੈ। ਅਸੀਂ ਸਮੂਹ ਸੰਗਤ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਬੇਨਤੀ ਕਰਦੇ ਹਾਂ ਕਿ ਆਓ ਅਤੇ ਖੂਨਦਾਨ ਕਰੋ ਤਾਂ ਜੋ ਅਸੀਂ ਸਾਰੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕੀਏ। ਸੁਖਮਨੀ ਸਾਹਿਬ ਦਾ ਪਾਠ ਅਤੇ ਭੋਗ ਉਪਰੰਤ ਖੂਨਦਾਨ ਕੈਂਪ ਲਗਾਇਆ ਜਾਵੇਗਾ।