ਫਿਲੌਰ, 7 ਦਸੰਬਰ 2023-ਅੱਧੀ ਸਦੀ ਤੱਕ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਨ ਵਾਲ਼ੇ, ਪੰਥ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਲੜਨ ਵਾਲ਼ੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਦਭਾਵਨਾ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਾਹਿਰਾ ਨੇ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਵੱਲੋਂ ਹਲਕੇ ਦੀਆਂ ਸਮੂਹ ਸੰਗਤਾਂ ਅਤੇ ਗੁਰਾਇਆਂ ਬਲੱਡ ਸੇਵਾ ਦੇ ਸਹਿਯੋਗ ਨਾਲ਼ ਪਵਿੱਤਰ ਅਸਥਾਨ ਗੁਰਦੁਆਰਾ ਬਾਬਾ ਸੰਗ ਜੀ ਪਿੰਡ ਸੰਗ ਢੇਸੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ 11 ਵਜੇ ਅਤੇ ਅਰਦਾਸ ਉਪਰੰਤ ਖੂਨ ਦਾਨ ਕੈਂਪ ਦਾ ਆਯੋਜਨ 11-15 ਵਜੇ ਕੀਤਾ ਗਿਆ ਹੈ। ਆਪ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਸਮੇਂ ਸਿਰ ਪਹੁੰਚ ਕੇ ਇਸ ਆਯੋਜਨ ਦਾ ਹਿੱਸਾ ਬਣੀਏ ਅਤੇ ਫਖਰ-ਏ-ਕੌਮ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ ।