Breaking
Tue. Jul 15th, 2025

ਐਨ. ਡੀ. ਏ. ਦੀ ਦਾਖਲਾ ਪ੍ਰੀਖਿਆ ਲਈ 29 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ- ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਵੱਧ ਤੋਂ ਵੱਧ ਐਨ.ਡੀ.ਏ.’ਚ ਦਾਖਲੇ ਲਈ ਪ੍ਰੀਖਿਆ ਦੇਣ ਦਾ ਸੱਦਾ
ਮਹਾਰਾਜਾ ਰਣਜੀਤ ਸਿੰਘ ਆਰਮਡਲ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ ਦੀ ਵੈਬਸਾਈਟ ’ਤੇ ਕਰਵਾਈ ਜਾ ਸਕਦੀ ਰਜਿਸਟਰੇਸ਼ਨ
ਵਧੇਰੇ ਜਾਣਕਾਰੀ ਲਈ 0171-2219707 ਅਤੇ ਮੋਬਾਇਲ ਨੰਬਰ 90410-06305 ’ਤੇ ਕੀਤਾ ਜਾ ਸਕਦਾ ਸੰਪਰਕ

ਜਲੰਧਰ, 07 ਦਸੰਬਰ 2023-ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਖੇ 14ਵੇਂ ਦਾਖਲਾ ਕੋਰਸ ਲਈ ਪ੍ਰੀਖਿਆ ਲਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਐਨ.ਡੀ.ਏ. ਵਿੱਚ ਸ਼ਾਮਲ ਹੋਣ ਦੇ ਚਾਹਵਾਨ ਲੜਕੇ ਇਸ ਦਾਖਲਾ ਪ੍ਰੀਖਿਆ ਵਿੱਚ ਭਾਗ ਲੈ ਸਕਦੇ ਹਨ। ਇਸ ਦਾਖਲਾ ਪ੍ਰੀਖਿਆ ਲਈ ਪੰਜਾਬ ਰਾਜ ਦੇ ਵਸਨੀਕ ਦਸਵੀਂ ਕਲਾਸ ਵਿੱਚ ਪੜ੍ਹਦੇ ਕੇਵਲ ਲੜਕੇ ਵਿਦਿਆਰਥੀ ਜਿਨ੍ਹਾਂ ਦਾ ਜਨਮ 2 ਜੁਲਾਈ 2007 ਤੋਂ 1 ਜਨਵਰੀ 2010 ਦੇ ਵਿਕਚਾਰ ਹੈ ਦਾਖਲਾ ਪ੍ਰੀਖਿਆ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ 11ਵੀਂ ਕਲਾਸ ਵਿੱਚ ਪੜ੍ਹ ਰਹੇ ਹਨ ਜੇਕਰ ਉਹ ਤੈਅ ਕੀਤੀ ਉਮਰ ਸੀਮਾ ਪੂਰੀ ਕਰਦੇ ਹਨ ਤਾਂ ਉਹ ਵੀ ਅਪਲਾਈ ਕਰਨ ਦੇ ਯੋਗ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਸੰਸਥਾ ਵਲੋਂ ਪ੍ਰੀਖਿਆ ਉਪਰੰਤ ਚੁਣੇ ਗਏ ਵਿਦਿਆਰਥੀਆਂ ਨੂੰ ਐਨ.ਡੀ.ਏ. ਡਿਫੈਂਸ ਸਰਵਿਸਜ ਦੇ ਦਾਖਲੇ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਮੋਹਾਲੀ ਦੇ ਸਭ ਤੋਂ ਵਧੀਆ ਸਿੱਖਿਆ ਪੱਧਰ ਦੇ ਸਕੂਲਾਂ ਤੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਰੱਖਿਆ ਸੈਨਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਪ੍ਰੀਖਿਆ ਵਿੱਚ ਭਾਗ ਲੈਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਅਪੈ੍ਰਲ 2024 ਬੈਚ ਦੇ ਦਾਖੇ ਲਈ ਲਿਖਤੀ ਪ੍ਰੀਖਿਆ ਜਨਵਰੀ-2024 ਦੌਰਾਨ ਦੂਜੇ ਜਾਂ ਤੀਜੇ ਐਤਵਾਰ ਨੂੰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ 29 ਦਸੰਬਰ 2023 ਤੱਕ ਸੰਸਥਾ ਦੇ ਪੋਰਟਲ ਦੇ Çਲੰਕ http://recruitment-portal.in ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੰਸਥਾ ਦੀ ਵੈਬਸਾਈਟ www.afpipunjab.org ਜਾਂ ਟੈਲੀਫੋਨ ਨੰਬਰ 0171-2219707 ਤੇ ਮੋਬਾਇਲ ਨੰਬਰ 90410-06305 ’ਤੇ ਸਵੇਰੇ 9 ਤੋਂ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

By admin

Related Post

Leave a Reply

Your email address will not be published. Required fields are marked *