ਚੰਡੀਗੜ੍ਹ, 9 ਦਸੰਬਰ 2023 – ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਛੁੱਕ ਉਮੀਦਵਾਰ 13 ਦਸੰਬਰ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜਿਮਨੀ ਚੋਣ ਲਈ ਵੋਟਾਂ 24 ਦਸੰਬਰ ਦਿਨ ਐਤਵਾਰ ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਣਗੇ।
ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਰਾਜ ਚੋਣ ਕਮਿਸ਼ਨਰ ਨੂੰ 50 ਹਜ਼ਾਰ ਜੁਰਮਾਨਾ ਕਰ ਦਿੱਤਾ ਗਿਆ ਸੀ। ਕਿਉਕਿ ਰਾਜ ਅੰਦਰ ਪੰਚਾਇਤ ਦੀਆਂ ਚੋਣਾਂ ਨਹੀ ਕਰਵਾਈਆਂ ਜਾ ਰਿਹੀਆਂ। ਹੁਣ ਇਕਲੇ ਪਿੰਡ ਭੰਮੇ ਕਲਾਂ ਵਿੱਚ ਸਰਪੰਚ ਦੀ ਚੋਣ ਦਾ ਐਲਾਨ ਦਰਸਾਅ ਰਿਹਾ ਹੈ ਆਉਣ ਵਾਲੀ ਤਾਰੀਖ ਤੇ ਕੋਰਟ ਨੂੰ ਦੱਸਿਆ ਜਾ ਸਕੇ ਚੋਣ ਦਾ ਕੰਮ ਹੋ ਗਿਆ ਹੈ।