ਅੰਮ੍ਰਿਤਸਰ, 8 ਦਸੰਬਰ 2023-ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਗਠਿਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ 9 ਦਸੰਬਰ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਿਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ‘ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਡਾ. ਬਰਜਿੰਦਰ ਸਿੰਘ ਹਮਦਰਦ, ਸ. ਹਰਮੀਤ ਸਿੰਘ ਕਾਲਕਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ