ਹਾਈਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਵੱਲੋਂ ਦਿੱਤੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਵਿੱਤ ਤੇ ਸਿੱਖਿਆ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖ਼ਾਹਾਂ ’ਤੇ ਰੋਕ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਤੱਕ ਜਾਰੀ ਰਹੇਗੀ।
ਚੰਡੀਗੜ੍ਹ 9 ਦਸੰਬਰ 2023-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਅਧਿਆਪਕਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਸੇਵਾ ਲਾਭ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਨਾ ਕੀਤੇ ਜਾਣ ਤੋਂ ਨਾਰਾਜ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿੱਤ ਅਤੇ ਸਿੱਖਿਆ ਵਿਭਾਗਾਂ ਦੇ ਮੁੱਖੀਆਂ ਦੀਆਂ ਤਨਖ਼ਾਹਾਂ ‘ਤੇ ਰੋਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਇਹ ਅਦਾਲਤ ਬਚਾਅ ਪੱਖ ਵੱਲੋਂ ਅਜਿਹੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਤੇ ਅਜਿਹੇ ਗੈਰ-ਵਾਜਬ ਕਾਰਨਾਂ ਕਰਕੇ ਅਦਾਲਤ ਦਾ ਸਮਾਂ ਬਰਬਾਦ ਨਹੀਂ ਕੀਤਾ ਜਾ ਸਕਦਾ। ਇਸ ਲਈ ਇਸ ਮਾਮਲੇ ‘ਚ ਸਖ਼ਤ ਹਦਾਇਤਾਂ ਜਾਰੀ ਕਰਨੀਆਂ ਲਾਜ਼ਮੀ ਹੋ ਗਈਆਂ ਹਨ।
ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਵੱਲੋਂ ਦਿੱਤੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਵਿੱਤ ਤੇ ਸਿੱਖਿਆ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਦੀਆਂ ਤਨਖ਼ਾਹਾਂ ’ਤੇ ਰੋਕ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਤੱਕ ਜਾਰੀ ਰਹੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 21 ਫਰਵਰੀ 2024 ਲਈ ਤੈਅ ਕੀਤੀ ਗਈ ਹੈ।