Breaking
Fri. Mar 28th, 2025

ਸੰਤ ਸੀਂਚੇਵਾਲ ਨੇ ਰਾਜਸਭਾ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਵਿੱਤੀ ਸੰਕਟ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਕਰਵਾਇਆ ਜਾਣੂ

ਰੋਜ਼ਾਨਾ 114 ਕਿਸਾਨ ਅਤੇ ਦਿਹਾੜੀਦਾਰ ਮਜ਼ਦੂਰ ਖੁਦਕੁਸ਼ੀਆਂ ਕਰਕੇ ਮਰ ਰਹੇ ਹ

ਰਾਜਸਭਾ ’ਚ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਕਿਸਾਨਾਂ ਦੇ ਮੁੱਦੇ ਚੁੱਕਦਿਆ ਪੰਜਾਬ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਦੀ ਰਾਹ ’ਤੇ ਆ ਗਏ ਹਨ। ‘ਆਪ’ ਆਗੂ ਨੇ ਕਿਹਾ ਕਿ ਰੋਜ਼ਾਨਾ 114 ਕਿਸਾਨ ਅਤੇ ਦਿਹਾੜੀਦਾਰ ਮਜ਼ਦੂਰ ਖੁਦਕੁਸ਼ੀਆਂ ਕਰਕੇ ਮਰ ਰਹੇ ਹਨ ਅਤੇ ਇਸ ਲਈ ਸਾਡਾ ਸਿਸਟਮ ਅਤੇ ਸਰਕਾਰ ਜ਼ਿੰਮੇਵਾਰ ਹੈ।

ਸੰਸਦ ਮੈਂਬਰ ਸੀਂਚੇਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਖੇਤੀ ਮੁਨਾਫੇ ਵਾਲਾ ਧੰਦਾ ਮੰਨਿਆ ਜਾਂਦਾ ਸੀ ਜੋ ਕਿ ਹੁਣ ਘਾਟੇ ਵਿਚ ਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਕਿਹਾ ਕਿ ਕਿਸਾਨ ਦੇ ਬੱਚੇ ਖੇਤਾਂ ਨੂੰ ਛੱਡ ਕੇ ਵਿਦੇਸ਼ਾ ’ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਡੇ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਮਦਦ ਕਰੇ।

ਸੰਤ ਸੀਚੇਵਾਲ ਨੇ ਕਿਹਾ ਕਿ ਸਰਕਾਰ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਦੀ ਹੈ ਪਰ ਉਹ ਸਿਰਫ਼ ਇਸ ਦੀ ਰਸਮੀ ਕਾਰਵਾਈ ਹੀ ਕਰਦੀ ਹੈ ਕਿਉਂਕਿ ਸਿਰਫ਼ ਕਣਕ ਅਤੇ ਝੋਨਾ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਜਾਂਦਾ ਹੈ ਅਤੇ ਬਾਕੀ ਫ਼ਸਲਾਂ ਦਾ ਕਿਸਾਨਾਂ ਨੂੰ ਸਹੀ ਮੁੱਲ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੱਕੀ ‘ਤੇ 1962 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਪਰ ਕਿਸਾਨਾਂ ਨੂੰ ਇਸ ਨੂੰ ਮੰਡੀਆਂ ਵਿੱਚ 700 ਤੋਂ 1200 ਰੁਪਏ ਪ੍ਰਤੀ ਕੁਇੰਟਲ ਵੇਚਣ ਲਈ ਮਜਬੂਰ ਕੀਤਾ ਗਿਆ

ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਾਡੇ ਦੇਸ਼ ਦੇ ਖੇਤੀ ਸੈਕਟਰ ਨੂੰ ਬਿਹਤਰ ਬਣਾਉਣ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਨੀ ਚਾਹੀਦੀ ਹੈ । ਇਸ ਤੋਂ ਇਲਾਵਾ ਸਾਂਸਦ ਸੀਂਚੇਵਾਲ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ਨੂੰ ਵਪਾਰਕ ਮੰਤਵਾਂ ਲਈ ਖੋਲ੍ਹਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਵਾਹਗਾ ਬਾਰਡਰ ਖੋਲ੍ਹੇ ਜਿਸ ਨਾਲ ਫਸਲਾਂ ਉਧਰ ਵਿਕਣ ਨਾਲ ਵੱਡਾ ਲਾਭ ਕਿਸਾਨਾਂ ਨੂੰ ਹੋਵੇਗਾ। ਵਾਹਗਾ ਬਾਰਡਰ ਰਾਹੀਂ ਵਪਾਰ ਹੋਣ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਸਾਡੇ ਕਿਸਾਨਾਂ ਦਾ ਆਲੂ ਰੁਲਣਾ ਬੰਦ ਹੋਵੇਗਾ ਤੇ ਉਧਰ ਲੋਕਾਂ ਨੂੰ ਸਸਤੇ ਭਾਅ ਆਲੂ ਮਿਲੇਗਾ

By admin

Related Post

Leave a Reply

Your email address will not be published. Required fields are marked *