ਜਲੰਧਰ, 17 ਦਸੰਬਰ 2023-ਥਾਣਾ ਫਿਲੌਰ ਦੀ ਪੁਲਿਸ ਨੇ ਇਕ ਔਰਤ ਕੋਲੋ 500 ਗਰਾਮ ਹੈਰੋਇਨ ਅਤੇ 5ਲੱਖ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ।
ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਉਹਨਾਂ ਵੱਲੋਂ ਜਿਲਾ ਜਲੰਧਰ ਦਿਹਾਤੀ ਅਧੀਨ ਤਾਇਨਾਤ ਸਾਰੇ ਹਲਕਾ ਅਫਸਰ ਅਤੇ ਮੁੱਖ ਅਫਸਰ ਥਾਣਾਜਾਤ ਨੂੰ ਲੋੜੀਦੇ ਦਿਸ਼ਾ ਨਿਰਦੇਸ਼ ਦੇ ਕੇ ਨਸ਼ਾ ਵੇਚਣ ਵਾਲੇ ਵਿਅਕਤੀਆ ਖਿਲਾਫ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਸੀ। ਜੋ ਇਹਨਾਂ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਥਾਣਾ ਫਿਲੌਰ ਦੇ ਨਵ ਨਿਯੁਕਤ ਇੰਸਪੈਕਟਰ ਨੀਰਜ ਕੁਮਾਰ ਦੀ ਪੁਲਿਸ ਪਾਰਟੀ ਵੱਲੋਂ ਸ਼ਪੈਸਲ ਚੈਕਿੰਗ ਆਪ੍ਰੇਸ਼ਨ ਦੌਰਾਨ ਮਹਿਲਾ ਕ੍ਰਮਚਾਰੀ ਦੀ ਹਾਜਰੀ ਵਿੱਚ ਤੇਹਿੰਗ ਚੂੰਗੀ ਫਿਲੌਰ ਤੋਂ ਇੱਕ ਔਰਤ ਨੂੰ ਚੈੱਕ ਕੀਤਾ ਤਾਂ ਇਸਦੇ ਬੈਗ ਵਿੱਚੋਂ ਮੋਮੀ ਲਿਫਾਫਾ ਵਿੱਚ ਲਪੇਟੀ ਹੋਈ 500 ਗ੍ਰਾਮ ਹੈਰੋਇਨ ਅਤੇ 05 ਲੱਖ 22,000/- ਰੁਪਏ ਡਰੱਗ ਮਨੀ ਬਰਾਮਦ ਹੋਈ ਜੋ ਔਰਤ ਪਾਸੋਂ ਪੁੱਛਗਿੱਛ ਕਰਨ ਤੇ ਇਸਦਾ ਨਾਮ ਪਤਾ ਅਮਰਜੀਤ ਕੌਰ ਉਰਫ ਜੀਤਾਂ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਪਰਾਗਪੁਰ ਥਾਣਾ ਔੜ ਜਿਲਾ ਸ਼ਹੀਦ ਭਗਤ ਸਿੰਘ ਨਗਰ ਪਤਾ ਲੱਗਾ। ਦੋਸ਼ਣ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਕੇ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 330 ਮਿਤੀ 16.12.2023 ਜੁਰਮ 21ਸੀ-61-85 ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸ਼ਟਰ ਕੀਤਾ ਗਿਆ ਹੈ।
ਜਿਸ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਇਆ ਹੈ ਕਿ ਇਹ ਅਮਰਜੀਤ ਕੌਰ ਉਰਫ ਜੀਤਾਂ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਪਰਾਗਪੁਰ ਥਾਣਾ ਔੜ ਜਿਲਾ ਸ਼ਹੀਦ ਭਗਤ ਸਿੰਘ ਨਗਰ ਕਾਫੀ ਸਮੇਂ ਤੋਂ ਫਿਲੌਰ ਇਲਾਕੇ ਵਿੱਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰ ਰਹੀ ਸੀ। ਇਸ ਦੇ ਖਿਲਾਫ ਪਹਿਲਾ ਵੀ ਨਸ਼ਾ ਵੇਚਣ ਦੇ 07 ਕੇਸ ਦਰਜ ਹਨ। ਜੋ ਹੁਣ ਵੀ ਇਹ ਲੁਕ ਛਿਪ ਕੇ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਸੀ। ਇਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ वै।