ਜਲੰਧਰ ਦਾ ਰਹਿਣ ਵਾਲਾ ਇਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਹਿਚਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ ਜਲੰਧਰ ਵਜੋ ਹੋਈ ਹੈ। ਗੁਰਸ਼ਮਨ ਸਿੰਘ ਪੂਰਬੀ ਲੰਡਨ ਵਿੱਚ ਪੜ੍ਹਾਈ ਕਰਨ ਲਈ ਗਿਆ ਹੈ। ਜਿਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਗੁਰਸ਼ਮਨ ਸਿੰਘ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰੀ ਤੋਂ ਮਦਦ ਦੀ ਮੰਗ ਕੀਤੀ ਗਈ ਹੈ।
ਦੱਸਿਆ ਗਿਆ ਹੈ ਕਿ ਗੁਰਸ਼ਮਨ ਸਿੰਘ ਭਾਟੀਆ ਜੋ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਅਤੇ ਲੌਫਬੋਰੋ ਯੂਨੀਵਰਸਿਟੀ ਵਿਚ ਉਸ ਨੇ ਦਾਖਲਾ ਲਿਆ। ਜਿੱਥੇ ਉਸ ਵੱਲੋ ਪੋਸਟ ਗ੍ਰੈਜੂਏਸ਼ਨ ਕੀਤੀ ਜਾ ਰਹੀ ਸੀ। ਉਸ ਦੇ ਲਾਪਤਾ ਹੋਣ ਕਾਰਨ ਖ਼ਬਰ ਨੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਦੋਸਤ ਵੀ ਉਸ ਦੀ ਭਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗੁਰਸ਼ਮਨ ਸਿੰਘ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ਤੇ ਪੋਸਟ ਕਰਕੇ ਵਿਦੇਸ਼ ਮੰਤਰਾਲਿਆ ਤੋਂ ਦਖਲ ਦੀ ਮੰਗ ਕੀਤੀ ਹੈ। ਅਤੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਭਾਟੀਆ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਬੇਨਤੀ ਕੀਤੀ ਹੈ।