Breaking
Tue. Jul 15th, 2025

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸਬੰਰ ਤੱਕ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 18 ਦਸੰਬਰ 2023-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਅੱਜ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸਬੰਰ 2023 ਤੱਕ ਹਰ ਹਾਲ ਵਿੱਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਹਿੱਸਾ ਲੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਕਿ 01.03.2023 ਤੋਂ 26.10.2023 ਤੱਕ ਦੀ ਲਗਾਤਾਰ ਸੁਧਾਈ ਦੇ ਸਮੇਂ ਦੌਰਾਨ ਪ੍ਰਾਪਤ ਫਾਰਮਾਂ ਦਾ ਨਿਪਟਾਰਾ 20 ਦਸਬੰਰ 2023 ਤੱਕ ਕੀਤਾ ਜਾਣਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਦੌਰਾਨ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ 26 ਦਸਬੰਰ 2023 ਤੱਕ ਹਰ ਹਾਲਤ ਵਿੱਚ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ।

ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਵਿੱਚੋਂ ਡੁਪਟੀਕੇਟ ਐਂਟਰੀਜ਼ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ, ਜਿਥੇ ਪਿਛਲੀਆਂ ਚੋਣਾਂ ਦੌਰਾਨ ਵੋਟਰ ਟਰਨਆਊਟ ਬਹੁਤ ਘੱਟ ਸੀ ਤਾਂ ਜੋ ਅਜਿਹੇ ਖੇਤਰਾਂ ਵਿੱਚ ਵੋਟਰਾਂ ਦੀ ਗਿਣਤੀ ਵਧਾਉਣ ਲਈ ਸਵੀਪ ਯੋਜਨਾ ਤਿਆਰ ਕੀਤੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਅਗਾਮੀ ਲੋਕ ਸਭਾ ਚੋਣਾਂ- 2024 ਨੂੰ ਮੁੱਖ ਰੱਖਦਿਆਂ ਵਲਨਰਬਿਲਟੀ ਮੈਪਿੰਗ ਦੀ ਪ੍ਰਕਿਰਿਆ ਆਰੰਭ ਕਰਨ ਬਾਰੇ ਵੀ ਹਦਾਇਤਾਂ ਦਿੱਤੀਆਂ।

By admin

Related Post

Leave a Reply

Your email address will not be published. Required fields are marked *