Breaking
Fri. Mar 28th, 2025

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ’ਚ ਵਿਕਾਸ ਪੱਖੋਂ ਪਛੜ ਗਏ ਪਿੰਡਾਂ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ- ਬਲਕਾਰ ਸਿੰਘ

ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ 1.30 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੇ ਙਨੀਂਹ ਪੱਥਰਾਂ ਦਾ ਉਦਘਾਟਨ

ਜਲੰਧਰ, 19 ਦਸੰਬਰ 2023-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਸੱਤ ਪਿੰਡਾਂ ਵਿੱਚ 1.30 ਕਰੋੜ ਰੁਪਏ ਦੀ ਲਾਗਤ ਵਾਲੇ ਸੜਕ ਨਿਰਮਾਣ, ਸੀਵਰੇਜ ਅਤੇ ਜਲ ਸਪਲਾਈ ਸਬੰਧੀ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਇਹ ਪ੍ਰਾਜੈਕਟ ਵਡਾਲਾ, ਚੋਗਾਵਾਂ, ਸੰਮੀਪੁਰ, ਹੁਸੈਨਪੁਰ, ਸਿੰਘਾ, ਚਿੱਟੀ ਅਤੇ ਦਿਆਲਪੁਰ ਵਿੱਚ ਇੰਟਰਲਾਕਿੰਗ ਟਾਈਲਾਂ, ਸੀਵਰੇਜ, ਵਾਟਰ ਸਪਲਾਈ, ਸੜਕ ਨਿਰਮਾਣ ਅਤੇ ਹੋਰ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਸਬੰਧੀ ਕੰਮਾਂ ਨਾਲ ਸਬੰਧਤ ਹਨ। ਪ੍ਰਾਜੈਕਟਾਂ ਦੇ ਉਦਘਾਟਨ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਿਕਾਸ ਪੱਖੋਂ ਪਛੜ ਗਏ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਨੂੰ ਆਧੁਨਿਕ ਸੜਕਾਂ, ਸਫ਼ਾਈ ਵਿਵਸਥਾ, ਸਟ੍ਰੀਟ ਲਾਈਟਾਂ, ਖੇਡ ਮੈਦਾਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਦਾ ਜੀਵਨ ਸੁਖਾਲਾ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਮੁਫ਼ਤ ਬਿਜਲੀ, ਇਕ ਵਿਧਾਇਕ-ਇਕ ਪੈਨਸ਼ਨ, 664 ਆਮ ਆਦਮੀ ਕਲੀਨਿਕ, ਮੁਖ ਮੰਤਰੀ ਤੀਰਥ ਯਾਤਰਾ ਸਕੀਮ, ‘ਸਰਕਾਰ, ਤੁਹਾਡੇ ਦੁਆਰ, 40000 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਹੋਰ ਕਈ ਲੋਕ ਪੱਖੀ ਉਪਰਾਲੇ ਸ਼ਾਮਿਲ ਹਨ।

By admin

Related Post

Leave a Reply

Your email address will not be published. Required fields are marked *