ਨਵੀਂ ਦਿੱਲੀ, 19 ਦਸੰਬਰ 2023- ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੱਜ ਲੋਕ ਸਭਾ ’ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਹੰਗਾਮਾ ਵੇਖਣ ਨੂੰ ਮਿਲਿਆ। ਵਿਰੋਧੀ ਧਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਸਦ ਦੀ ਸੁਰੱਖਿਆ ’ਚ ਕੁਤਾਹੀ ਦੇ ਬਿਆਨ ’ਤੇ ਅੜੀ ਹੋਈ ਹੈ। ਲੋਕ ਸਭਾ ’ਚ ਸੁਰੱਖਿਆ ਦੇ ਮੁੱਦੇ ’ਤੇ ਸਦਨ ’ਚ ਭਾਰੀ ਹੰਗਾਮਾ ਕਰਨ ਵਾਲੇ 49 ਵਿਰੋਧੀ ਸੰਸਦ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਅਜਿਹੇ ’ਚ ਸੰਸਦ ਤੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੀ ਗਿਣਤੀ ਹੁਣ ਤੱਕ 141 ਹੋ ਗਈ ਹੈ