ਜ਼ਖਮੀ ਗੈਂਗਸਟਰ ਨੂੰ ਮੋਹਾਲੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ
ਮੋਹਾਲੀ, 21 ਦਸਬੰਰ 2023-ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ। ਖਰੜ ਨੇੜੇ ਦਾਊਂਮਾਜਰਾ ਵਿੱਚ ਇਹ ਮੁਕਾਬਲਾ ਹੋਣ ਦੀ ਖਬਰ ਹੈ।
ਕੁਰਾਲੀ ‘ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਹਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਕਾਰਵਾਈ ਕਰ ਰਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਰੜ ਨੇੜੇ ਦਾਊਂਮਾਜਰਾ ‘ਚ 3 ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਨੇ ਇਹਨਾਂ 3 ਗੈਂਗਸਟਰਾਂ ਨੂੰ ਘੇਰ ਲਿਆ। ਪੁਲਿਸ ਨੇ ਇਹਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਹਨਾਂ ਅੱਗੋ ਪੁਲਿਸ ਤੇ ਗੋਲੀਆਂ ਚਲਆ ਦਿੱਤੀਆਂ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਇਕ ਗੈਂਗਸਟਰ ਜ਼ਖਮੀ ਹੋ ਗਿਆ। ਇਸ ਦੌਰਾਨ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋਏ ਗੈਂਗਸਟਰ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਲਵੇਗੀ।