ਜੰਡਿਆਲਾ, 22 ਦਸੰਬਰ 2023-ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸਮਰਾਏ ਵਿਖੇ ਪੁਲਿਸ ਪਾਰਟੀ ਅਤੇ ਅਪਰਾਧੀ ਵਿਚਾਲੇ ਮੁਕਾਬਲਾ ਹੋ ਗਿਆ ਹੈ। ਇਸ ਦੌਰਾਨ ਪੁਲਿਸ ਦੀ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗਣ ਦੀ ਸੂਚਨਾ ਹੈ। ਮੁਕਾਬਲੇ ਦਾ ਮੈਸੇਜ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਸਥਲ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਸਮਰਾਏ ਦੇ ਇਕ ਧਾਰਮਿਕ ਸਥਾਨ ਨੂੰ ਜਾਂਦੀ ਸੜਕ ਤੇ ਹੋਏ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਿੱਥੇ ਵੱਡੀ ਗਿਣਤੀ ਚ ਪੁਲਿਸ ਫੋਰਸ ਨਾਲ ਪੁੱਜੇ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੈਂਗਸਟਰ ਵਲੋਂ ਪੁਲਿਸ ਪਾਰਟੀ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦਵਿੰਦਰ ਕਾਹਲਵਾਂ ਨਾਂ ਦੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ।
ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਵਿੱਚ ਦਸਿਆ ਗਿਆ ਹੈ ਕਿ ਪਿਛਲੇ ਦਿਨੀ ਡੈਲਟਾ ਚੈਂਬਰ ਦੇ ਬਾਹਰ ਖੜੀ ਟਰੈਵਲ ਏਜੰਟ ਇੰਦਰਜੀਤ ਸਿੰਘ ਦੀ ਗੱਡੀ ਉੱਪਰ ਕੌਸ਼ਲ ਚੌਧਰੀ ਗੈਂਗ ਦੇ ਗੈਂਗਸਟਰਾਂ ਨੇ ਫਿਰੋਤੀ ਕਾਰਨ ਗੋਲੀਆਂ ਚਲਾਈਆਂ ਸਨ। ਅੱਜ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸਰਿੰਦਰ ਕੁਮਾਰ ਨੇ ਇਸ ਮਾਮਲੇ ਵਿੱਚ ਥਾਣਾ ਸਦਰ ਦੇ ਅਧੀਨ ਪੈਂਦੇ ਜੰਡਿਆਲਾ ਵਿੱਚ ਉਕਤ ਗੈਂਗਸਟਰ ਨੂੰ ਘੇਰਾ ਪਾ ਲਿਆ ਅਤੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਪਰ ਉਸ ਨੇ ਆਤਮ ਸਮਰਪਣ ਕਰਨ ਦੀ ਬਜਾਏ ਪੁਲਿਸ ਤੇ ਗੋਲੀਆਂ ਚਲਾਣੀ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦਵਿੰਦਰ ਕਾਹਲਵਾਂ ਨਾਂ ਦੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ। ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸੂਚਨਾ ਹੈ ਕਿ ਪੁਲਿਸ ਨੇ ਗੈਂਗਸਟਰ ਦੀ ਪਿਸਟਲ ਅਤੇ ਬਾਈਕ ਕਬਜ਼ੇ ਵਿੱਚ ਲੈ ਲਿਆ ਹੈ । ਐਨਕਾਊਂਟਰ ਦੀ ਸੂਚਨਾ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਇਕਲਾ ਸੀ ਜਾਂ ਇਸ ਦਾ ਹੋਰ ਵੀ ਸਾਥੀ ਸੀ।