ਨਵੀਂ ਦਿੱਲੀ, 22 ਦਸੰਬਰ 2023- ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਉਹਨਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਫ਼ਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸੰਜੇ ਸਿੰਘ ਦੀ ਜ਼ਮਾਨਤ ‘ਤੇ ਸੁਣਵਾਈ ਹੋਈ ਪਰ ਵਿਸ਼ੇਸ਼ ਜੱਜ ਐੱਮ. ਕੇ ਨਾਗਪਾਲ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਉਣਗੇ।