ਨੂਰਮਹਿਲ, 23 ਦਸੰਬਰ 2023-ਅੱਜ ਸਵੇਰੇ ਮੋਟਰਸਾਈਕਲ ਸਵਾਰ ਦੋ ਨਿਕਾਬ ਪੋਸ਼ ਵਿਅਕਤੀਆਂ ਨੇ ਇਕ ਬਿਲਡਿੰਗ ਤੇ ਗੋਲੀਆਂ ਚਲਾਉਣ ਦਾ ਸਮਾਚਾਰ ਮਿਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਠੇਕੇਦਾਰ ਬਲਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਤੀ ਭੱਟੀ, ਬਿਲਗਾ ਨੇ ਦੱਸਿਆ ਕਿ ਉਹ ਪਿੰਡ ਸੁੰਨੜ ਕਲਾਂ ਤੋਂ ਆਪਣਾ ਚਲਦਾ ਕੰਮ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਗੁਰਦੁਆਰਾ ਸਿੰਘਾ ਸ਼ਹੀਦਾਂ ਨੇੜੇ ਪਿੰਡ ਤੱਗੜ ਵਾਲੀ ਸੜਕ ਤੇ ਮੂੰਹ ਬੰਨ੍ਹ ਕੇ ਖੜ੍ਹੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਵੱਲ ਗੋਲੀ ਚਲਾਈ ਤਾਂ ਉਸ ਨੇ ਮੋਟਰਸਾਈਕਲ ਨੂੰ ਉਲਟ ਦਿਸ਼ਾ ਵੱਲ ਮੋੜ ਦਿੱਤਾ। ਉਕਤ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਫਿਰ ਫਾਇਰਿੰਗ ਕੀਤੀ ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸ ਘਟਨਾ ਦੀ ਸੂਚਨਾ ਮਿਲਣ ਦੇ ਪੁਲਿਸ ਮੌਕੇ ‘ਤੇ ਪਹੁੰਚੀ। ਥਾਣਾ ਨੂਰਮਹਿਲ ਦੇ ਐਸ ਐਚ ਓ ਪੰਕਜ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਸਾਰੇ ਰਸਤਿਆਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।