ਨਵੀ ਦਿੱਲੀ, 24 ਦਸੰਬਰ 2023- ਭਾਰਤੀ ਕੁਸ਼ਤੀ ਮਹਾਂਸੰਘ ਦੇ ਨਵੇਂ ਚੁਣੇ ਗਏ ਪ੍ਰਧਾਨ ਸੰਜੇ ਸਿੰਘ ਵਲੋਂ ਇਸ ਸਾਲ ਦੇ ਅੰਤ ਤੋਂ ਪਹਿਲਾਂ ਨੰਦਿਨੀ ਨਗਰ, ਗੋਂਡਾ (ਯੂ.ਪੀ.) ਵਿਚ ਅੰਡਰ-15 ਅਤੇ ਅੰਡਰ-20 ਰਾਸ਼ਟਰੀ ਪ੍ਰਤੀਯੋਗਤਾ ਦੇ ਆਯੋਜਨ ਦੇ ਐਲਾਨ ਤੋਂ ਬਾਅਦ ਕੇਂਦਰੀ ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਮਹਾਂਸੰਘ ਦੀ ਨਵੀਂ ਚੁਣੀ ਹੋਈ ਬਾਡੀ ਨੂੰ ਮੁਅੱਤਲ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨਾਂ ਦੀ ਚੋਣ ਦੇ ਬਾਅਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਨਜ਼ਦੀਕੀ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਮਹਾਂਸੰਘ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਜਿਸ ਦਾ ਕਈ ਪਹਿਲਵਾਨਾਂ ਨੇ ਵਿਰੋਧ ਕੀਤਾ ਸੀ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ, ਜਦਕਿ ਬਜਰੰਗ ਪੂਨੀਆ ਨੇ ਆਪਣਾ ਪਦਮਸ੍ਰੀ ਵਾਪਸ ਕਰ ਦਿੱਤਾ ਸੀ