ਦਿੱਲੀ, 25 ਦਸੰਬਰ-ਦਿੱਲੀ ਤੋਂ ਮਨਜੀਤ ਸਿੰਘ ਜੀ. ਕੇ. ਮੁੜ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ । ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਲੜਾਂਗੇ।