Breaking
Fri. Mar 28th, 2025

ਪੁੱਡਾ ਦਾ ਐਕਸੀਅਨ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਇਹ ਦੋਸ਼ ਲਾਇਆ ਕਿ ਉਕਤ ਪੁੱਡਾ ਐਕਸੀਅਨ ਵੱਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਦੇ ਬੂਥ ਨੰਬਰ 3 ਨਾਲ ਸਬੰਧਿਤ ਉਸਦੀ ਬਕਾਇਆ ਦਰਖਾਸਤ ਦਾ ਨਿਪਟਾਰਾ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਉਸਨੂੰ ਸਾਲ 2016 ਵਿੱਚ ਅਲਾਟ ਹੋਇਆ ਸੀ। ਉਸਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਉਸਨੂੰ 20,000 ਦੀ ਰਿਸ਼ਵਤ ਦੀ ਰਕਮ ਦੇਣ ਵਿੱਚ ਅਸਫਲ ਰਿਹਾ ਤਾਂ ਉਹ ਰਸਮੀ ਕਾਰਵਾਈਆਂ ਕਾਰਨ ਵਿਚਾਰ ਅਧੀਨ ਉਸਦੀ ਅਲਾਟਮੈਂਟ ਰੱਦ ਕਰ ਦੇਵੇਗਾ।

By admin

Related Post

Leave a Reply

Your email address will not be published. Required fields are marked *