Breaking
Thu. Mar 27th, 2025

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 27 ਦਸੰਬਰ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਤਹਿਤ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ।

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ ਨੰਬਰ 18 ਮਿਤੀ 27 ਦਸੰਬਰ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਸੰਧੂਰਾ ਸਿੰਘ, ਤਹਿਸੀਲਦਾਰ (ਸੇਵਾਮੁਕਤ), ਧਰਮਰਾਜ ਪਟਵਾਰੀ, ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਭਗਵਾਨ ਦਾਸ, ਪਟਵਾਰੀ (ਸੇਵਾਮੁਕਤ) ਅਤੇ ਇੱਕ ਨਿੱਜੀ ਵਿਅਕਤੀ ਬਲਵੰਤ ਸਿੰਘ ਵਾਸੀ ਪਿੰਡ ਬੱਲਰਾਂ, ਜਿਲਾ ਸੰਗਰੂਰ ਸ਼ਾਮਲ ਹਨ।

By admin

Related Post

Leave a Reply

Your email address will not be published. Required fields are marked *