ਸਾਬਕਾ ਵਿਧਾਇਕ ਪਰਗਟ ਸਿੰਘ ਨੇ ਆਪਣੇ ਐਕਸ ਤੇ ਲਿਖਿਆ ਕਿ ਇਕ ਮਹੀਨਾ ਪਹਿਲਾਂ ਵਿਰੋਧੀ ਧਿਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਹ ਮੰਗ ਕੀਤੀ ਸੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਸਮੇਤ ਗੰਭੀਰ ਮਸਲਿਆ ਤੇ ਚਰਚਾ ਕਰਨ ਲਈ ਸ਼ੈਸ਼ਨ ਨੂੰ ਵਧਾਉਣ। ਜੇ ਉਹਨਾਂ ਨੇ ਇਹ ਮੰਗ ਪ੍ਰਵਾਨ ਕੀਤੀ ਹੁੰਦੀ ਤਾਂ ਉਹਨਾਂ ਨੂੰ ਇਕਲੇ ਆਪਣੇ ਹਲਕੇ ਦੀ ਬਜਾਏ ਸਾਰੇ ਪੰਜਾਬ ਲਈ ਡੀ ਜੀ ਪੀ ਨੂੰ ਲਿਖਦੇ।
ਅੱਜ ਸਪੀਕਰ ਸਾਬ੍ਹ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰ ਕੇ ਰੋਸ ਜ਼ਾਹਿਰ ਕਰਨਾ ਪਿਆ, ਕਿਉਂਕਿ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਰਿਹਾ ਹੈ।
ਸਪੀਕਰ ਜੀ, DGP ਨੂੰ ਸਿਰਫ਼ ਆਪਣੇ ਹਲਕੇ ਦੇ ਹਾਲਾਤਾਂ ਬਾਰੇ ਲਿਖਣ ਦੀ ਬਜਾਏ ਪੂਰੇ ਪੰਜਾਬ ਲਈ ਲਿਖੋ, ਆਪਣੀ ਕੁਰਸੀ ਦੀ ਤਾਕਤ ਵਰਤ ਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਓ, ਤਾਂ ਜੋ ਸਾਰੇ ਵਿਧਾਇਕ ਆਪਣੇ ਹਲਕਿਆਂ ਦੀ ਕਾਨੂੰਨ ਵਿਵਸਥਾ ਤੇ ਸਰਕਾਰ ਦਾ ਧਿਆਨ ਕੇਂਦਰਿਤ ਕਰ ਸਕਣ।
