ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀ ਐਮ ਭਗਵੰਤ ਮਾਨ ਮੈਦਾਨ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਸੁਖਦੇਵ ਸਿੰਘ, ਲਾਲਾ ਲਾਜਪਤ ਰਾਏ, ਊਧਮ ਸਿੰਘ ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਾ ਅਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਜਾਣਦੇ ਹਾਂ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਮਾਮਲੇ ਵਿੱਚ ਭਾਜਪਾ ਦੇ ਐਨਓਸੀ ਦੀ ਲੋੜ ਨਹੀਂ ਹੈ । ਅਸੀਂ ਰਿਜੈਕਟ ਸ਼੍ਰੇਣੀ ਵਿੱਚ ਵੀ ਝਾਂਕੀ ਨਹੀਂ ਭੇਜਾਂਗੇ। ਇਹ ਸਾਰੇ ਸਾਡੇ ਹੀਰੋ ਹਨ। ਅਸੀਂ ਜਾਣਦੇ ਹਾਂ ਕਿ ਇਨ੍ਹਾਂ ਸਾਰਿਆਂ ਦਾ ਸਨਮਾਨ ਕਿਵੇਂ ਕਰਨਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਜਾਰੀ ਕੀਤੀ ਹੈ ਜੋ ਰੱਖਿਆ ਮੰਤਰਾਲੇ ਵੱਲੋ ਪੰਜਾਬ ਸਰਕਾਰ ਨੂੰ ਭੇਜੀ ਹੇ।
