Breaking
Fri. Mar 28th, 2025

ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ

ਵਿਸ਼ੇਸ਼ ਸਾਰੰਗਲ ਵੱਲੋਂ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਸਪਲਾਈ ਯਕੀਨੀ ਬਣਾਈ ਜਾਵੇਗੀ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ’ਚ ਆ ਕੇ ਖਰੀਦਦਾਰੀ ਨਾ ਕਰਨ

ਜਲੰਧਰ, 2 ਜਨਵਰੀ 2024-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁੱਖੀਆਂ ਨਾਲ ਮੀਟਿੰਗ ਕੀਤੀ। ਸ੍ਰੀ ਸਾਰੰਗਲ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਸ੍ਰੀ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *