ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਮੋਟਰ ਟਰਾਂਸਪੋਰਟ ਕਾਂਗਰਸ ਨਾਲ ਗੱਲਬਾਤ ਕੀਤੀ ਜਾਵੇਗੀ
ਨਵੀਂ ਦਿੱਲੀ, 3 ਜਨਵਰੀ 2024- ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਦਾ ਕਹਿਣਾ ਹੈ, “ਅਸੀਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ, ਸਰਕਾਰ ਇਹ ਕਹਿਣਾ ਚਾਹੁੰਦੀ ਹੈ ਕਿ ਨਵਾਂ ਨਿਯਮ ਅਜੇ ਲਾਗੂ ਨਹੀਂ ਹੋਇਆ ਹੈ। ਨਵਾਂ ਨਿਯਮ ਲਾਗੂ ਕਰਨ ਤੋਂ ਪਹਿਲਾਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਫਿਰ ਹੀ ਅਸੀਂ ਕੋਈ ਫ਼ੈਸਲਾ ਲਵਾਂਗੇ। ਸਰਕਾਰ ਅਤੇ ਟਰਾਂਸਪੋਰਟਰਾਂ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਹੈ ਕਿ ਟਰਾਂਸਪੋਰਟ ਕਰਮਚਾਰੀ ਤੁਰੰਤ ਆਪਣਾ ਕੰਮ ਮੁੜ ਸ਼ੁਰੂ ਕਰਨਗੇ। ਉਨ੍ਹਾਂ ਟਰੱਕ ਡਰਾਈਵਰਾਂ ਨੂੰ ਕੰਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਅੰਮ੍ਰਿਤ ਮਦਨ ਨੇ ਦੱਸਿਆ ਕਿ ਡਰਾਈਵਰ ਭਰਾ ਸਾਡੇ ਫੌਜੀ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਹਾਨੂੰ ਕੋਈ ਤਕਲੀਫ ਹੋਵੇ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀ ਅਗਲੀ ਬੈਠਕ ਨਹੀਂ ਹੋਵੇਗੀ, 10 ਸਾਲ ਦੀ ਜੇਲ੍ਹ ਤੇ ਜੁਰਮਾਨੇ ਦਾ ਕਾਨੂੰਨ ਫਿਲਹਾਲ ਲਾਗੂ ਨਹੀਂ ਹੋਵੇਗਾ।
ਗ੍ਰਹਿ ਸਕੱਤਰ ਅਜੇ ਭੱਲਾ ਨੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਇਸ ਬੈਠਕ ਦੇ ਬਾਅਦ ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਅਜੇ ਲਾਗੂ ਨਹੀਂ ਹੋਇਆ ਹੈ। ਭਾਰਤੀ ਦੰਡਾਵਲੀ ਦੀ ਧਾਰਾ 106/2 ਨੂੰ ਲਾਗੂ ਕਰਨ ਤੋਂ ਪਹਿਲਾਂ ਅਸੀਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਲੋਕਾਂ ਨਾਲ ਗੱਲ ਕਰਨਗੇ, ਉਸ ਦੇ ਬਾਅਦ ਹੀ ਫੈਸਲਾ ਲਿਆ ਜਾਵੇਗਾ। ਅਸੀਂ ਡਰਾਈਵਰਾਂ ਨੂੰ ਪੂਰਾ ਭਰੋਸਾ ਦਿਵਾਉਂਦਾ ਹੈ ਕਿ ਇਹ ਕਾਨੂੰਨ ਲਗੂ ਨਹੀਂ ਹੋਣ ਦੇਣਗੇ। ਤੁਹਾਨੂੰ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।ਅਸੀਂ ਗੱਲਬਾਤ ਵਿਚ ਵਿਸ਼ਵਾਸ ਰੱਖਦੇ ਹਾਂ।