ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੜਾਕੇ ਦੀ ਠੰਢ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ ਲੈ ਕੇ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਦੋਂ ਕਿ ਸਿੱਖਿਆ ਮੰਤਰੀ ਬੈਂਸ ਨੇ ਸਰਦੀ ਦੀਆਂ ਛੁੱਟੀਆਂ ਵਧਾਉਣ ਵਿਚ ਅਸਮਰਥਤਾ ਜ਼ਾਹਿਰ ਕੀਤੀ ਸੀ।
