ਚੰਡੀਗੜ੍ਹ, 8 ਜਨਵਰੀ 2024- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਟਵੀਟ ਕੀਤਾ ਹੈ ਕਿ ਅਸੀਂ DGP ਪੰਜਾਬ ਪੁਲਿਸ ਨੂੰ ਇਹ ਸਪੱਸ਼ਟ ਕਰਨ ਲਈ ਬੇਨਤੀ ਕਰਦੇ ਹਾਂ ਕਿ ਭਾਰਤ ਸਰਕਾਰ ਦੁਆਰਾ ਅੱਤਵਾਦੀ ਐਲਾਨੇ ਗਏ ਗੈਂਗਸਟਰ ਅਰਸ਼ਦੀਪ ਲੰਡਾ ਵੱਲੋਂ ਪੰਜਾਬ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜਾਨ ਨੂੰ ਗੰਭੀਰ ਖ਼ਤਰੇ ਨੂੰ ਲੈ ਕੇ ਦਿੱਤੀ ਧਮਕੀ ਸੰਬੰਧੀ ਪੰਜਾਬ ਪੁਲਿਸ ਅਣਜਾਣ ਬਣੀ ਕਿਉਂ ਬੈਠੀ ਹੈ।
ਸ. ਬਾਜਵਾ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ADGP ਇੰਟੈਲੀਜੈਂਸ ਪਿਛਲੇ ਇੱਕ ਮਹੀਨੇ ਤੋਂ ਉਪਰੋਕਤ ਖ਼ਤਰੇ ਤੋਂ ਜਾਣੂ ਹੈ ਪਰ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਇਕ ਅਤੇ ਉਸਦੇ ਪਰਿਵਾਰ ਦੀ ਜਾਨ ਬਚਾਉਣ ਲਈ ਕੋਈ ਠੋਸ ਉਪਾਅ ਨਹੀਂ ਕੀਤੇ ਗਏ ਹਨ। ਜੇਕਰ ਸੁਖਪਾਲ ਖਹਿਰਾ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਅਤੇ ਡੀਜੀਪੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ।
