Breaking
Fri. Mar 28th, 2025

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹੁਸ਼ਿਆਰਪੁਰ ‘ਚ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ

12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ

ਹੁਸ਼ਿਆਰਪੁਰ, 11 ਜਨਵਰੀ 2024- ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋ ਹੁਸ਼ਿਆਰਪੁਰ ਵਿੱਚ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਜਦੋਕਿ ਇਸ ਮੌਕੇ ਤੇ ਉਨ੍ਹਾਂ ਨੇ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾਵੇਗਾ ਜੋ 75 ਕਿਲੋਮੀਟਰ ਲੰਬਾ ਹੋਵੇਗਾ। ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਦੇ ਬਣਨ ਨਾਲ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਹੋ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 A ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ। ਨਾਲ ਹੀ ਅੱਜ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਵੀ ਕੀਤਾ ਗਿਆ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ‘ਚ ਵੱਡੀ ਸਹੂਲਤ ਮਿਲੇਗੀ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਜੀ . ਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ।

By admin

Related Post

Leave a Reply

Your email address will not be published. Required fields are marked *