Breaking
Fri. Mar 28th, 2025

ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵੱਧਣ ਦੇ ਆਸਾਰ, ਸਰਕਾਰ ਨੇ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਕਰਵਾਉਣ ਲਈ ਪਹੁੰਚੀ

ਚੰਡੀਗੜ੍ਹ , 18 ਜਨਵਰੀ 2024-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਭਾਵੇਂ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ ਤੇ ਉਹ ਜੇਲ੍ਹ ਤੋਂ ਬਾਹਰ ਵੀ ਆ ਗਏ ਹਨ ਪਰ ਇਕ ਵਾਰ ਫਿਰ ਉਹਨਾਂ ਦੀਆਂ ਮੁਸ਼ਕਲਾਂ ਵੱਧਣ ਦੇ ਆਸਾਰ ਦਿਖ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਜ਼ਮਾਨਤ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦਿੱਤੀ ਹੈ ਤੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਭਲਕੇ ਹੋਣੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇਣ ਦੇਣ ਦੇ ਹੁਕਮ ਖਿਲਾਫ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ ਅੱਜ ਸੁਣਵਾਈ ਕਰੇਗੀ।

ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਵਿਚ ਜਾਣ ਦੇ ਬਾਅਦ ਸੁਖਪਾਲ ਖਹਿਰਾ ਵੱਲੋਂ ਕੇਵੀਏਟ ਫਾਈਲ ਦਾਖਲ ਕੀਤੀ ਗਈ ਹੈ। ਖਹਿਰਾ ਨੂੰ 2015 ਦੇ ਇਕ ਪੁਰਾਣੇ ਡਰੱਕ ਕੇਸ ਵਿਚ ਜਾਂਚ ਚੱਲ ਰਹੀ ਸੀ। ਇਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ SIT ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਉਹ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਸਨ। ਇਸ ਮਾਮਲੇ ਵਿਚ ਹਾਈਕੋਰਟ ਨੇ 4 ਜਨਵਰੀ 2024 ਨੂੰ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਪਰ ਉਸੇ ਦਿਨ ਸਵੇਰੇ ਲਗਭਗ 3 ਵਜੇ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿਚ ਉਨ੍ਹਾਂ ਖਿਲਾਫ ਐੱਫਆਈਆਰ ਦਰਜ ਹੋਈ ਹੈ।
ਜਿਸ ਵਿੱਚ ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ। ਹਾਈਕੋਰਟ ਤੋਂ NDPS ਐਕਟ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ ਹੈ।

By admin

Related Post

Leave a Reply

Your email address will not be published. Required fields are marked *