ਚੰਡੀਗੜ੍ਹ, 18 ਜਨਵਰੀ-ਸੁਪਰੀਮ ਕੋਰਟ ਨੇ ਐਨ.ਡੀ.ਪੀ.ਐਸ. ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਖਹਿਰਾ ਨੂੰ 2015 ਦੇ ਇਕ ਪੁਰਾਣੇ ਡਰੱਗ ਕੇਸ ਵਿਚ ਜਾਂਚ ਚੱਲ ਰਹੀ ਸੀ। ਇਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ SIT ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਉਹਨਾਂ ਨੂੰ 28 ਸਤੰਬਰ 2023 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਉਸ ਸਮੇਂ ਤੋਂ ਖਹਿਰਾ ਜੇਲ੍ਹ ਵਿਚ ਬੰਦ ਸੀ।ਇਸ ਮਾਮਲੇ ਵਿਚ ਹਾਈਕੋਰਟ ਨੇ 4 ਜਨਵਰੀ 2024 ਨੂੰ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਪਰ ਉਸੇ ਦਿਨ ਸਵੇਰੇ ਲਗਭਗ 3 ਵਜੇ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿਚ ਉਨ੍ਹਾਂ ਖਿਲਾਫ ਐੱਫਆਈਆਰ ਦਰਜ ਹੋਈ ਹੈ।
ਜਿਸ ਵਿੱਚ ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ। ਹਾਈਕੋਰਟ ਤੋਂ NDPS ਐਕਟ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ ਸੀ।