ਲੁਧਿਆਣਾ, 21 ਜਨਵਰੀ 2024 – ਲੁਧਿਆਣਾ ਪੁਲਿਸ ਨੇ ਬਲੈਕਮੇਲ ਕਰਨ ਦੇ ਦੋਸ਼ਾਂ ਤਹਿਤ ਬਲੋਗਰ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਇਹ ਕਾਰਵਾਈ ਸੈਕਟਰ 32 ਏ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਨਾਮੀ ਔਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਟਰੈਵਲ ਏਜੰਟ ਦਾ ਕੰਮ ਕਰਦੀ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਭਾਨਾ ਸਿੱਧੂ ਉਸ ਖਿਲਾਫ ਧਰਨੇ ਪ੍ਰਦਰਸ਼ਨ ਕਰਨ ਦੀ ਧਮਕੀਆਂ ਦੇ ਕੇ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਅਤੇ ਉਸ ਪਾਸੋਂ ਜਬਰੀ ਪੈਸੇ ਮੰਗ ਰਿਹਾ ਸੀ