ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ
ਲੁਧਿਆਣਾ, 25 ਜਨਵਰੀ 2024- ਮੁੱਖ ਮੰਤਰੀ ਭਗਵੰਤ ਮਾਨ ਵੱਲੋ ਅੱਜ ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਗਿਆ । ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਹੋਵੇਗਾ ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ। ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਸੀ ਐਮ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਮਾਣਮੱਤੇ ਸ਼ਹੀਦ ਜਵਾਨਾਂ ਨਾਲ ਕੋਈ ਵਿਤਕਰਾ ਨਹੀਂ ਕਰੇਗੀ, ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਦਾ ਨੈਤਿਕ ਫ਼ਰਜ਼ ਹੈ।