ਪਟਿਆਲਾ, 26 ਜਨਵਰੀ 2024 – ਭਾਨਾ ਸਿੱਧੂ ਇਕ ਹੋਰ ਮਾਮਲੇ ਗ੍ਰਿਫਤਾਰ। ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। 20 ਜਨਵਰੀ ਨੂੰ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 26 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 29 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।