ਬਿਲਗਾ, 26 ਜਨਵਰੀ 2024-ਭਾਰਤੀ ਕਿਸਾਨ ਯੂਨੀਅਨ ਦੁਆਬਾ ਬਲਾਕ ਨੂਰਮਹਿਲ ਦੇ ਕਿਸਾਨ ਵੀਰਾਂ ਵੱਲੋਂ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਖਿਲਾਫ਼ ਟਰੈਕਟਰ ਮਾਰਚ ਕੀਤਾ ਗਿਆ ਕਿਸਾਨ ਵੱਲੋਂ ਮੋਦੀ ਸਰਕਾਰ ਨੂੰ ਜਗਾਉਣ ਲਈ ਤੇ ਯਾਦ ਕਰਵਾਉਣ ਲਈ ਕਿ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੇ ਇੱਕ ਮੈਂਬਰ ਸਰਕਾਰੀ ਨੌਕਰੀ ਦਾ ਵਾਅਦਾ, ਫਸਲਾ ਦੀ ਐਮ ਐਸ ਪੀ, ਬਿਜਲੀ ਸੋਧ ਬਿਲ ਵਾਪਸ ਲੈਣ ਦਾ ਵਾਅਦਾ, ਲਾਖੀਮਪੁਰ ਖੀਰੀ ਵਿਚ ਕਿਸਾਨਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦਾ ਯਾਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਕਾਲ ਤੇ ਟਰੈਕਟਰ ਮਾਰਚ ਕੀਤਾ ਗਿਆ ਜੋ ਤਲਵਣ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਉਮਰਪੁਰਾ ਸ਼ੇਰ ਪੁਰ ਸ਼ਾਦੀਪੁਰ ਕੰਦੋਲਾ ਕਲਾਂ, ਨੂਰਮਹਿਲ, ਗੁੰਮਟਾਲੀ, ਬਿਲਗਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੌ ਸਾਹਿਬ ਦੇ ਅਸਥਾਨ ਤੇ ਸਮਾਪਤ ਹੋਇਆ ਇਸ ਦੀ ਅਗਵਾਈ ਨੂਰਮਹਿਲ ਬਲਾਕ ਦੇ ਕਿਸਾਨਾਂ ਨੇ ਆਪ ਕੀਤੀ ਤੇ ਇਕ ਦੂਜੇ ਤੋਂ ਵੱਧ ਕੇ ਇਸ ਟਰੈਕਟਰ ਮਾਰਚ ਵਿੱਚ ਹਿੱਸਾ ਪਾਇਆ। ਗੁਰਦੁਆਰਾ ਮੌ ਸਾਹਿਬ ਪਹੁੰਚ ਤੇ ਸਰਦਾਰ ਗੁਰਚੇਤਨ ਸਿੰਘ ਤੱਖਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੇ ਆਏ ਹੋਏ ਸਾਰੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਤੇ ਇਸ ਲੜਾਈ ਨੂੰ ਜਾਰੀ ਰੱਖਣ ਲਈ ਲੋਕਾਂ ਵਲੋਂ ਸਹਿਯੋਗ ਦੀ ਮੰਗ ਕੀਤੀ