ਜਲੰਧਰ, 27 ਜਨਵਰੀ 2024-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਵੱਲੋਂ ਜੇਲ੍ਹਾਂ ਵਿੱਚ ਨਾਬਾਲਗਾਂ ਦੀ ਪਛਾਣ ਕਰਨ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ‘ਰਿਸਟੋਰਿੰਗ ਦਿ ਯੂਥ’ ਪੈਨ ਇੰਡੀਆ ਮੁਹਿੰਮ ਦੀ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ, ਕਪੂਰਥਲਾ ਵਿਖੇ ਸ਼ੁਰੂਆਤ ਕੀਤੀ ਗਈ ।
ਇਸ ਮੁਹਿੰਮ ਦਾ ਉਦੇਸ਼ ਜੇਲ੍ਹਾਂ ਵਿਚ ਬੰਦ ਉਨ੍ਹਾਂ ਸਾਰੇ ਵਿਅਕਤੀਆਂ ਦੀ ਪਛਾਣ ਕਰਨਾ ਹੈ, ਜੋ ਘਟਨਾ ਦੀ ਮਿਤੀ ‘ਤੇ ਨਾਬਾਲਗ (ਮੁਕੱਦਮੇ ਅਧੀਨ ਜਾਂ ਦੋਸ਼ੀ) ਹੋਣ ਦਾ ਦਾਅਵਾ ਕਰਦੇ ਹਨ, ਜੋ ਨਾਬਾਲਗ ਜਾਪਦੇ ਹਨ ਅਤੇ ਜਿਨ੍ਹਾਂ ਦੀਆਂ ਨਾਬਾਲਗ ਹੋਣ ਦੇ ਦਾਅਵੇ ਸਬੰਧੀ ਅਰਜ਼ੀਆਂ ਲੰਬਿਤ ਹਨ ਜਾਂ ਦਾਇਰ ਨਹੀਂ ਹਨ ਤਾਂ ਜੋ ਅਜਿਹੇ ਕੈਦੀਆਂ/ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਅਬਜ਼ਰਵੇਸ਼ਨ ਹੋਮ ਵਿੱਚ ਤਬਦੀਲ ਕੀਤਾ ਜਾ ਸਕੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਵੱਲੋਂ ਇਸ ਸਬੰਧੀ ਲੀਗਲ ਏਡ ਡਿਫੈਂਸ ਕਾਊਂਸਲਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਨ੍ਹਾਂ ਵੱਲੋਂ ਇਸ ਮੁਹਿੰਮ ਤਹਿਤ ਕੇਂਦਰੀ ਜੇਲ੍ਹ, ਕਪੂਰਥਲਾ ਦਾ ਦੌਰਾ ਕਰਕੇ ਅਜਿਹੇ ਹਵਾਲਾਤੀਆਂ/ਕੈਦੀਆਂ ਦੀ ਪਛਾਣ ਕੀਤੀ ਜਾਵੇਗੀ। ਇਸ ਮੌਕੇ ਲੀਗਲ ਏਡ ਡਿਫੈਂਸ ਕਾਊਂਸਲਾਂ ਨੂੰ ਇਸ ਮੁਹਿੰਮ ਦੇ ਉਦੇਸ਼ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ’ਚ ‘ਰਿਸਟੋਰਿੰਗ ਦਿ ਯੂਥ’ ਮੁਹਿੰਮ ਦੀ ਸ਼ੁਰੂਆਤ
