ਫਿਲੌਰ, 2 ਫਰਵਰੀ 2024- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 4 ਫਰਵਰੀ ਨੂੰ ਉੱਘੇ ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 45ਵੀਂ ਬਰਸੀ ਮਨਾਈ ਜਾ ਰਹੀ। ਇਸ ਮੌਕੇ ਤੇ ਪਾਰਟੀ ਵੱਲੋਂ ਤਹਿਸੀਲ ਪੱਧਰੀ ਜਨਰਲ ਬਾਡੀ ਦੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ’ਚ 21 ਫਰਵਰੀ ਨੂੰ ਜਲੰਧਰ ਵਿਖੇ ਹੋਣ ਵਾਲੀ ਰੈਲੀ ਦੀ ਤਿਆਰੀ ਬਾਰੇ ਰੂਪ ਰੇਖਾ ਤੈਅ ਕੀਤੀ ਜਾਵੇਗੀ। ਤਹਿਸੀਲ ਪ੍ਰਧਾਨ ਸਰਬਜੀਤ ਸੰਗੋਵਾਲ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਆਰਐਮਪੀਆਈ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਸੰਬੋਧਨ ਕਰਨਗੇ।