ਚੰਡੀਗੜ੍ਹ, 5 ਫਰਵਰੀ 2024- ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਤਲਖ ਟਿੱਪਣੀਆਂ ਕੀਤੀਆਂ ਹਨ। ਚੀਫ ਜਸਟਿਸ ਆਫ ਇੰਡੀਆ ਵੀਡੀਓ ਦੇਖ ਕੇ ਨਾਰਾਜ਼ ਹੋਏ ਇਸ ਵੀਡੀਓ ਵਿਚ ਆਮ ਆਦਮੀ ਪਾਰਟੀ ਨੇ ਪ੍ਰੀਜਾਈਡਿੰਗ ਅਫਸਰ ‘ਤੇ ਚੋਣਾਂ ਵਿਚ ਹੇਰਾ-ਫੇਰੀ ਦੇ ਦੋਸ਼ ਲਗਾਏ ਗਏ ਸੀ।
ਵੀਡੀਓ ਦੇਖ ਕੇ ਚੀਫ ਜਸਟਿਸ ਆਫ ਇੰਡੀਆ ਨੇ ਕਿਹਾ ਕਿ ਇਹ ਲੋਕਤੰਤਰ ਦਾ ਮਜ਼ਾਕ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਸਹੀ ਵੋਟਾਂ ਕਰਵਾਉਣ ਵਿਚ ਅਸਫਲ ਰਿਹਾ ਹੈ। CJI ਨੇ ਚੰਡੀਗੜ੍ਹ ਦੇ MC ਬਜਟ ਸੈਸ਼ਨ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਦਿੱਤੀ ਤਲਖੀ ਵਿਚ ਕਿਹਾ ਗਿਆ ਹੈ ਕਿ ਪ੍ਰੀਜਾਈਡਿੰਗ ਅਧਿਕਾਰੀ ਕੈਮਰੇ ਵੱਲ ਕਿਉਂ ਦੇਖ ਰਿਹਾ ਹੈ।
ਬੁੱਧਵਾਰ ਨੂੰ ਚੰਡੀਗੜ੍ਹ ਮਿਊਸੀਪਲ ਕਾਰਪੋਰੇਸ਼ਨ ਦੇ ਹੋਣ ਵਾਲੇ ਬਜਟ ਸ਼ੈਸ਼ਨ ਉੱਤੇ ਵੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬਜਟ ਸੈਸ਼ਨ ਤੇ ਅਗਲੇ ਹੁਕਮਾਂ ਤੱਕ ਰੋਕ ਲੱਗੀ ਰਹੇਗੀ। ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ।