ਚੰਡੀਗੜ੍ਹ, 13 ਫਰਵਰੀ 2024- ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਟੁੱਟਿਆ। ਬਹੁਜਨ ਸਮਾਜ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਇਕੱਲੇ ਹੀ ਚੋਣ ਲੜੇਗੀ।
ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ ਹੋਏ ਸੀ। ਚਾਰ ਘੰਟੇ ਲੰਬੀ ਚੱਲੀ ਇਸ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ।