ਜਲੰਧਰ, 16 ਫਰਵਰੀ 2024-ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਸੀ. ਬੀ. ਈ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਵਿਚ ਇਕ ਖੇਤਰੀ ਪਾਸਪੋਰਟ ਅਫ਼ਸਰ (ਆਰ.ਪੀ.ਓ.) ਅਤੇ ਦੋ ਸਹਾਇਕ ਪਾਸਪੋਰਟ ਅਫ਼ਸਰ (ਏਪੀਓ) ਸ਼ਾਮਿਲ ਹਨ। ਸੀ.ਬੀ.ਆਈ. ਨੇ ਇਕ ਸ਼ਿਕਾਇਤ ’ਤੇ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਦੇ ਇਕ ਸਹਾਇਕ ਪਾਸਪੋਰਟ ਅਧਿਕਾਰੀ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਆਪਣੀ ਪੋਤੀ ਅਤੇ ਪੋਤੇ ਦੇ ਸੰਬੰਧ ਵਿਚ ਨਵੇਂ ਪਾਸਪੋਰਟ ਲਈ ਅਪਲਾਈ ਕੀਤਾ ਸੀ। ਜਦੋਂ ਸ਼ਿਕਾਇਤਕਰਤਾ ਉਕਤ ਦੋ ਪਾਸਪੋਰਟਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਦੋਸ਼ੀ ਏ.ਪੀ.ਓ ਨੂੰ ਮਿਲਿਆ ਤਾਂ ਦੋਸ਼ੀ ਨੇ ਕਥਿਤ ਤੌਰ ’ਤੇ ਪਾਸਪੋਰਟ ਜਾਰੀ ਕਰਨ ਬਦਲੇ 25,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਰਿਸ਼ਵਤ ਦੀ ਰਕਮ ਆਰ.ਪੀ.ਓ. ਅਤੇ ਇਕ ਹੋਰ ਏ.ਪੀ.ਓ. ਦੇ ਨਿਰਦੇਸ਼ਾਂ ’ਤੇ ਸਵੀਕਾਰ ਕੀਤੀ ਗਈ ਸੀ।