Breaking
Fri. Mar 28th, 2025

ਪ੍ਰਕਾਸ਼ ਪੁਰਬ ਤੇ ਛੁੱਟੀ ਦਾ ਐਲਾਨ ਕਰੇ ਸਰਕਾਰ-ਕਰਨੈਲ ਫਿਲੌਰ

ਫਿਲੌਰ:17 ਫਰਵਰੀ 2024-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੰਗ ਕੀਤੀ ਗਈ ਹੈ ਕਿ 23 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੌਰਾਨ ਪੰਜਾਬ ਵਿੱਚ ਕੱਢੇ ਜਾ ਰਹੇ ਨਗਰ ਕੀਰਤਨਾਂ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਬਾਰੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਗੁਰਬਿੰਦਰ ਸਸਕੌਰ, ਪਿ੍ੰਸੀਪਲ ਅਮਨਦੀਪ ਸ਼ਰਮਾਂ ਵਿੱਤ ਸਕੱਤਰ, ਸਾਥੀ ਸੁਰਜੀਤ ਮੁਹਾਲੀ ਪ੍ਰੈੱਸ ਸਕੱਤਰ ਤੇ ਕਰਨੈਲ ਫਿਲੌਰ ਸਹਾਇਕ ਪ੍ਰੈੱਸ ਸਕੱਤਰ ਨੇ ਮੰਗ ਕੀਤੀ ਕਿ 23 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਪੰਜਾਬ ਵਿੱਚ ਕੱਢੇ ਜਾ ਰਹੇ ਨਗਰ ਕੀਰਤਨਾਂ ਵਿੱਚ ਸ਼ਮੂਲੀਅਤ ਲਈ ਬੱਚਿਆਂ ਨੂੰ ਛੁੱਟੀ ਕੀਤੀ ਜਾਵੇ।

ਇਸ ਸਮੇਂ ਕਰਨੈਲ ਫਿਲੌਰ ਨੇ ਕਿਹਾ ਕਿਉਂਕਿ ਪੰਜਾਬ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰਾਂ ਦੀ ਵੱਡੀ ਗਿਣਤੀ ਹੈ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਤੇ ਬੱਚਿਆਂ ਦੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲਾਨਾ ਪੇਪਰ ਮੁਲਤਵੀ ਕਰਕੇ ਡੇਟ ਸ਼ੀਟ ਵਿੱਚ ਸੋਧ ਕੀਤੀ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਤੀਰਥ ਸਿੰਘ ਬਾਸੀ, ਮੰਗਲ ਸਿੰਘ ਟਾਂਡਾ, ਮਨੋਹਰ ਲਾਲ ਸ਼ਰਮਾ, ਗੁਰਦੀਪ ਸਿੰਘ ਬਾਜਵਾ, ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।

By admin

Related Post

Leave a Reply

Your email address will not be published. Required fields are marked *