ਖਨੌਰੀ, 21 ਫਰਵਰੀ 2024- ਖਨੌਰੀ ਬਾਰਡਰ ਤੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁਮਕਰਮ ਸਿੰਘ (23 ਸਾਲਾਂ) ਪਿੰਡ ਬੱਲੋ ਜਿਲ੍ਹਾ ਬਠਿੰਡਾ ਰਹਿਣਾ ਵਾਲਾ ਹੈ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਦੂਜੇ ਪਾਸੇ ਜ਼ਖ਼ਮੀ ਕਿਸਾਨਾਂ ਅਤੇ ਨੌਜਵਾਨਾਂ ਨੂੰ ਪਾਤੜਾਂ ਅਤੇ ਇਲਾਕੇ ਦੇ ਹੋਰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਨੌਜਵਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਨੌਜਵਾਨ ਸ਼ੁਮਕਰਮ ਸਿੰਘ ਖਨੌਰੀ ਬਾਰਡਰ ’ਤੇ ਸ਼ਹੀਦ ਹੋ ਗਿਆ ਹੈ ਅਤੇ ਦਰਜਨਾਂ ਨੌਜਵਾਨ ਜ਼ਖ਼ਮੀ ਹੋ ਚੁੱਕੇ ਹਨ।
