ਜਲੰਧਰ 26 ਫਰਵਰੀ 2024 – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਜਲੰਧਰ ਪਰਾਗਪੁਰ ਜੀ ਟੀ ਰੋਡ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ 11 ਤੋਂ 4 ਵਜੇ ਤੱਕ ਸੈਂਕੜੇ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੇ ਕਿਹਾ ਕਿ ਅੱਜ ਦੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਆਏ ਦਿਨ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਕਿਸਾਨਾਂ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਵਾਰਨਿੰਗ ਦਿੱਤੀ ਹੈ ਕਿ ਜੇਕਰ ਕੇਂਦਰ ਨੇ ਕਿਸਾਨਾਂ ਦੀ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਬੁਲਾਰਿਆ ਨੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਅਤੇ ਵਧ ਚੜ ਕੇ ਇਸ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ।