ਸੁਲਤਾਨਪੁਰ ਲੋਧੀ 1 ਮਾਰਚ 2024 – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾਂ ਵਿਖੇ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ (22 ਸਾਲ) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸਿੱਧਵਾਂ ਦੋਨਾਂ ਆਪਣੇ ਖੇਤਾਂ ਵਿੱਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਖ਼ਰਾਬ ਮੌਸਮ ਕਾਰਨ ਆਲੂਆਂ ਦੀ ਢੇਰੀ ਨੂੰ ਢਕ ਰਹੇ ਜਸਪ੍ਰੀਤ ਸਿੰਘ ‘ਤੇ ਬਿਜਲੀ ਡਿੱਗ ਗਈ ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ