Breaking
Wed. Mar 26th, 2025

14 ਮਾਰਚ ਨੂੰ ਦਿੱਲੀ ਚੱਲੋਂ ਲਈ ਤਿਆਰੀਆਂ ਵੱਡੇ ਪੱਧਰ ਤੇ-ਜਮਹੂਰੀ ਕਿਸਾਨ ਸਭਾ

ਫਿਲੌਰ, 5 ਮਾਰਚ 2024- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਵਲੋਂ 14 ਮਾਰਚ ਨੂੰ ਦਿੱਲੀ ਚਲੋਂ ਲਈ ਵੱਡੇ ਪੱਧਰ ‘ਤੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। SKM ਵਲੋਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਦੇਸ਼ ਭਰ ‘ਚੋਂ ਕਿਸਾਨ ਅਤੇ ਮਜ਼ਦੂਰ ਭਾਗ ਲੈਣਗੇ।

ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਦਿੱਲੀ ਅੰਦੋਲਨ ਨੂੰ ਮੁਲਤਵੀ ਕਰਨ ਵੇਲੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੁਝ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਹੁਣ ਤਕ ਨਹੀਂ ਗੌਲਿਆ ਗਿਆ। ਐਮਐਸਪੀ ਦੇ ਸਵਾਲ ‘ਤੇ ਵੀ ਮੋਦੀ ਸਰਕਾਰ ਨੇ ਆਪਣੀ ਮਨ ਮਰਜ਼ੀ ਦੀ ਕਮੇਟੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਐਸਕੇਐਮ ਵਲੋਂ ਰਾਜਧਾਨੀਆਂ ‘ਚ ਤਿੰਨ ਦਿਨ ਦੇ ਧਰਨੇ, ਟਰੈਕਟਰ ਮਾਰਚ, ਰੇਲ ਰੋਕੋ, ਭਾਰਤ ਬੰਦ ਕਰਕੇ ਆਪਣੀਆਂ ਮੰਗਾਂ ਦੁਹਰਾਈਆਂ ਗਈਆਂ ਹਨ ਅਤੇ, ਹੁਣ ਦਿੱਲੀ ‘ਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਆਮ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਹੁੰਮ ਹੁਮਾ ਕੇ ਪੁੱਜਣ। ਅਪੀਲ ਕਰਨ ਵੇਲੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ ਅਤੇ ਕੁਲਵੰਤ ਖਹਿਰਾ ਹਾਜ਼ਰ ਸਨ। ਉਕਤ ਆਗੂਆਂ ਨੇ ਮੌਸਮ ਖਰਾਬੀ ਕਾਰਨ ਹੋਏ ਨੁਕਸਾਨ ਲਈ ਗੁਰਦਵਾਰੀ ਕਰਨ ਦੀ ਮੰਗ ਕਰਦਿਆਂ ਹੋਰ ਗੋਏ ਨੁਕਸਾਨ ਦੀ ਤੁਰੰਤ ਪੂਰਤੀ ਕਰਨ ਦੀ ਮੰਗ ਕੀਤੀ।

By admin

Related Post

Leave a Reply

Your email address will not be published. Required fields are marked *