ਜਲੰਧਰ, 14 ਮਾਰਚ 2024-ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ 15 ਮਾਰਚ ਨੂੰ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਕੈਪਸਨਜ਼ ਇੰਡਸਟ੍ਰੀਜ਼, ਰਿਲਾਇੰਸ ਜੀਓ, ਆਈ ਪ੍ਰੋਸੈਸ (ਆਈ.ਸੀ.ਆਈ.ਸੀ.ਆਈ.) ਅਤੇ ਐਕਸਿਸ ਬੈਂਕ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 10ਵੀਂ/12ਵੀਂ/ਡਿਪਲੋਮਾ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਇੰਟਰਵਿਊ ਦੇਣ ਲਈ ਯੋਗ ਹੋਣਗੇ।
ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।