ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਤੇ ਪਰਿਵਾਰ ਵੀ ਹੋਇਆ ਬੀਮਾਰ

ਪਟਿਆਲਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਥਾਣਾ ਅਨਾਜ ਮੰਡੀ ਦੇ ਵਿਚ ਪੈਂਦੇ ਅਮਨ ਨਗਰ ਵਿਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਪਰਿਵਾਰਕ ਮੈਂਬਰਾਂ ਵੱਲੋ ਮਾਨਵੀ ਦੇ ਜਨਮ ਦਿਨ ਤੇ ਇਹ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਘਨਟਾ ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਪਾਈ ਗਈ ਹੈ।

ਪਰਿਵਾਰ ਮੈਂਬਰ ਨੇ ਦਸਿਆ ਹੈ ਕਿ ਉਹਨਾਂ ਦੀ ਬੇਟੀ ਦੇ ਜਨਮ ਦਿਨ ਤੇ ਅਸੀ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਆਤ ਜਿਆਦਾ ਖਰਾਬ ਹੋ ਗਈ। ਸਵੇਰੇ ਜਦੋ ਉਹਨਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਹਨਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਵਿੱਚ ਡਾਕਟਰਾਂ ਨੇ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਲਾਂਕਿ ਪੁਲਿਸ ਦੇ ਵੱਲੋ ਕਿਸੇ ਵੀ ਵਿਅਕਤੀ ਤੇ ਪਰਚਾ ਨਹੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸੰਬੰਧੀ ਸਿਹਤ ਵਿਭਾਗ ਵੱਲੋ ਵੀ ਜਿਸ ਬੇਕਰੀ ਤੋਂ ਇਹ ਕੇਕ ਮੰਗਵਾਇਆ ਗਿਆ ਸੀ ਉਸ ਦੇ ਉਪਰ ਕਿਸੇ ਵੀ ਤਰ੍ਹਾ ਦੀ ਕੋਈ ਕਾਰਵਾਈ ਨਹੀ ਕੀਤੀ ਗਈ।

By admin

Related Post

Leave a Reply

Your email address will not be published. Required fields are marked *