ਆਦਮਪੁਰ, 1 ਅਪ੍ਰੈਲ 2024-ਆਦਮਪੁਰ ਹਵਾਈ ਅੱਡੇ ਤੋਂ ਸਿੱਖ ਸੰਗਤ ਦੀ ਜੋਰਦਾਰ ਮੰਗ ‘ਤੇ ਭਾਰਤ ਸਰਕਾਰ ਨੇ ਸਟਾਰ ਏਅਰਲਾਇਨ ਨੂੰ ਤਖਤ ਸ੍ਰੀ ਹਜੂਰ ਸਾਹਿਬ ਤੱਕ ਜਹਾਜ਼ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ। ਸਟਾਰ ਏਅਰਲਾਈਨ ਦੀ ਪਹਿਲੀ ਉਡਾਣ ਆਦਮਪੁਰ ਹਵਾਈ ਅੱਡੇ ਤੋਂ ਵਾਇਆ ਦਿੱਲੀ, ਹਜ਼ੂਰ ਸਾਹਿਬ ਨਾਂਦੇੜ ਲਈ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96 ਕਰੋੜੀ ਅਤੇ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਦੇ ਚੇਅਰਮੈਨ ਸ. ਵਿਜੈ ਸਤਿਬੀਰ ਸਿੰਘ ਨੇ ਅਰਦਾਸ ਕਰਨ ਉਪਰੰਤ ਜੈਕਾਰਿਆ ਨਾਲ ਰਵਾਨਾ ਕੀਤੀ।